ਪੈਰਿਸ ਓਲੰਪਿਕ 2024 ਵਿੱਚ ਭਾਰਤ ਦੀ ਹਾਕੀ ਟੀਮ ਨੇ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਇਹ ਤਗਮਾ ਜਿੱਤਿਆ। ਇਸ ਦੇ ਨਾਲ ਹੀ ਭਾਰਤ ਦੇ ਪੈਰਿਸ ਓਲੰਪਿਕ ‘ਚ ਕੁੱਲ ਚਾਰ ਤਮਗੇ ਹੋ ਗਏ ਹਨ | ਭਾਰਤ ਨੇ ਲਗਾਤਾਰ ਦੂਜੇ ਓਲੰਪਿਕ ਵਿੱਚ ਤਮਗਾ ਜਿੱਤਿਆ ਹੈ। ਭਾਰਤੀ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਸੀ।