ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਕਈ ਸਿੰਗਾਪੁਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੇਂਸ ਵੋਂਗ ਨਾਲ ਦੁਵੱਲੀ ਗੱਲਬਾਤ ਦੌਰਾਨ ਕਹੀ। ਦੋਵਾਂ ਨੇਤਾਵਾਂ ਨੇ ਭਾਰਤ ਅਤੇ ਸਿੰਗਾਪੁਰ ਵਿਚਕਾਰ ਮੌਜੂਦਾ ਰਣਨੀਤਕ ਭਾਈਵਾਲੀ ਨੂੰ ਵਿਆਪਕ ਰਣਨੀਤਕ ਭਾਈਵਾਲੀ ਵਿੱਚ ਅੱਪਗ੍ਰੇਡ ਕਰਨ ਦਾ ਫੈਸਲਾ ਕੀਤਾ।