Skip to main content

BTV BROADCASTING

ਮਾਨਸੂਨ ਅੱਪਡੇਟ: ਦਿੱਲੀ-ਪੰਜਾਬ ਸਣੇ 26 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਮਾਨਸੂਨ ਅੱਪਡੇਟ: ਦਿੱਲੀ-ਪੰਜਾਬ ਸਣੇ 26 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਮਾਨਸੂਨ ਨੇ ਆਪਣੇ ਨਿਰਧਾਰਤ ਸਮੇਂ ਤੋਂ ਛੇ ਦਿਨ ਪਹਿਲਾਂ ਯਾਨੀ 2 ਜੁਲਾਈ ਨੂੰ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਉੱਤਰ-ਪੂਰਬੀ ਹਿੱਸੇ ‘ਚ ਸਥਿਤੀ ਬਦਤਰ ਹੈ। ਮਨੀਪੁਰ ਅਤੇ ਆਸਾਮ ਵਿੱਚ ਮੀਂਹ ਨੇ ਹੜ੍ਹ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਮਨੀਪੁਰ ਵਿੱਚ ਸਕੂਲ ਅਤੇ ਕਾਲਜ ਵੀਰਵਾਰ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਨਾਗਾਲੈਂਡ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਕਾਰਨ ਕਰੀਬ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ
ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉਤਰਾਖੰਡ, ਰਾਜਸਥਾਨ, ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ ਅਤੇ 9 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੋਆ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Related Articles

Leave a Reply