ਹੁਣੇ-ਹੁਣੇ ਸੰਪੰਨ ਹੋਈਆਂ ਪੰਚਾਇਤੀ ਚੋਣਾਂ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਸ਼ੁੱਕਰਵਾਰ ਨੂੰ ਲੁਧਿਆਣਾ, ਪੰਜਾਬ ਵਿੱਚ ਇੱਕ ਵਿਸ਼ਾਲ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਕੇਜਰੀਵਾਲ ਦੋ ਦਿਨ ਪੰਜਾਬ ‘ਚ ਰਹਿਣਗੇ। ਲੁਧਿਆਣਾ ‘ਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ‘ਚ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਅਗਲੇ ਦਿਨ 9 ਨਵੰਬਰ ਨੂੰ ਕੇਜਰੀਵਾਲ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨਗੇ।
