ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਭਾਰਤ ਦੌਰੇ ਦੀਆਂ ਝਲਕੀਆਂ ਦਿਖਾਈਆਂ ਹਨ, ਇਸ ਵੀਡੀਓ ਦੇ ਨਾਲ, ਉਨ੍ਹਾਂ ਨੇ ਇਹ ਵੀ ਕਿਹਾ ਕਿ ਉਸਦਾ ਦੇਸ਼ ਭਾਰਤ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨਾ ਚਾਹੁੰਦਾ ਹੈ| ਦੱਸ ਦਈਏ ਕਿ ਫਰਾਂਸ ਦੇ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਨਵੀਂ ਦਿੱਲੀ ਆਏ ਸੀ ਅਤੇ 26 ਜਨਵਰੀ ਨੂੰ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਸਨ|
