ਮੋਗਾ ਦੇ ਪਿੰਡ ਖੋਸਾ ਰਣਧੀਰ ‘ਚ 55 ਸਾਲਾ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ‘ਤੇ ਉਸ ਦੇ ਹੀ ਘਰ ‘ਚ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਔਰਤ ਘਰ ‘ਚ ਇਕੱਲੀ ਸੀ। ਜਾਣਕਾਰੀ ਮੁਤਾਬਕ ਰਾਤ ਕਰੀਬ 11 ਵਜੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਪੁਲਸ ਅਤੇ ਫੋਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।