Skip to main content

BTV BROADCASTING

ਮੋਗਾ ਦੇ ਸਰਕਾਰੀ ਸਕੂਲਾਂ ਦੇ ਵਿੱਚ ਕਰਾਈ ਗਈ ਪੇਰੈਂਟਸ ਟੀਚਰ ਮੀਟ

ਮੋਗਾ ਦੇ ਸਰਕਾਰੀ ਸਕੂਲਾਂ ਦੇ ਵਿੱਚ ਕਰਾਈ ਗਈ ਪੇਰੈਂਟਸ ਟੀਚਰ ਮੀਟ

ਮੁੱਖ ਮੰਤਰੀ ਪੰਜਾਬ ਵੱਲੋਂ ਅੱਜ ਸਾਰੇ ਸਰਕਾਰੀ ਸਕੂਲਾਂ ਦੇ ਵਿੱਚ ਪੇਰੈਂਟਸ ਟੀਚਰ ਮੀਟ ਦਾ ਅਯੋਜਨ ਕੀਤਾ ਗਿਆ ਜਿਸ ਵਿੱਚ ਬੱਚਿਆਂ ਦੀ ਭਵਿੱਖ ਲਈ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਇਸ ਮੌਕੇ ਤੇ ਬੱਚਿਆਂ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਬਹੁਤ ਖੁਸ਼ ਨਜ਼ਰ ਆਏ ਅਤੇ ਉਹਨਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ

ਉੱਥੇ ਹੀ ਜਾਣਕਾਰੀ ਦਿੰਦੇ ਹੋਏ ਸਕੂਲੀ ਬੱਚਿਆਂ ਅਧਿਆਪਕਾਂ ਅਤੇ ਮਾਪਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜਾ ਇਹ ਉਪਰਾਲਾ ਕੀਤਾ ਗਿਆ ਹੈ ਬਹੁਤ ਵਧੀਆ ਉਪਰਾਲਾ ਹੈ ਇਸ ਬੱਚਿਆਂ ਦਾ ਭਵਿੱਖ ਵਧੀਆ ਅਤੇ ਉਜਵਲ ਹੋਵੇਗਾ। ਜੋ ਬੱਚਿਆਂ ਅਤੇ ਅਧਿਆਪਕਾਂ ਦੇ ਵਿੱਚ ਤਾਲਮੇਲ ਦੀ ਕਮੀ ਹੈ ਉਸ ਨੂੰ ਦੂਰ ਕੀਤਾ ਜਾ ਸਕੇ ਅਤੇ ਜੋ ਮਾਪਿਆ ਵੱਲੋਂ ਇਛਾਵਾਂ ਹਨ ਉਹਨਾਂ ਨੂੰ ਪੂਰਾ ਕਰਨ ਲਈ ਇਹ ਮੀਟਿੰਗ ਬਹੁਤ ਵਧੀਆ ਰੰਗ ਲਿਆਵੇਗੀ ਇਸ ਤਰਾਂ ਦੀਆਂ ਮੀਟਿੰਗਾਂ ਸਮੇਂ ਸਮੇਂ ਤੇ ਹੋਣੀਆਂ ਚਾਹੀਦੀਆਂ ਹਨ ਅਤੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਬੱਚਿਆਂ ਦਾ ਸੁਨਹਿਰਾ ਭਵਿੱਖ ਬਣ ਸਕੇ

Related Articles

Leave a Reply