ਮੋਹਾਲੀ ‘ਚ ਸੋਮਵਾਰ ਨੂੰ ਵਾਪਰੇ ਦਰਦਨਾਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਲਾਂਡਰਾਂ ਚੌਕ ਮੁੱਖ ਸੜਕ ‘ਤੇ ਸਥਿਤ ਗੁਰਦੁਆਰਾ ਸਾਹਿਬ ਦੇ ਬਿਲਕੁਲ ਸਾਹਮਣੇ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਡਸਟਰ ਕਾਰ ਚਾਲਕ ਨੇ ਸੜਕ ਕਿਨਾਰੇ ਖੜ੍ਹੇ ਇੱਕ ਹੀ ਪਰਿਵਾਰ ਦੇ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਮਾਂ-ਪੁੱਤ ਦੀ ਮੌਤ ਹੋ ਗਈ। ਇਸ ਦੌਰਾਨ ਪਤੀ ਜ਼ਖ਼ਮੀ ਹੋ ਗਿਆ ਅਤੇ ਮੁਹਾਲੀ ਦੇ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮ੍ਰਿਤਕਾਂ ਦੀ ਪਛਾਣ ਪ੍ਰਭਜੋਤ ਕੌਰ (28), ਮਨਰਾਜ (7) ਅਤੇ ਜ਼ਖ਼ਮੀ ਜੋਬਨਜੀਤ ਸਿੰਘ (29) ਵਾਸੀ ਪਿੰਡ ਡਵਾਲੀ ਜ਼ਿਲ੍ਹਾ ਰੋਪੜ ਵਜੋਂ ਹੋਈ ਹੈ। ਇਹ ਪਰਿਵਾਰ ਚੰਡੀਗੜ੍ਹ ਦੇ ਸੈਕਟਰ-40ਬੀ ਵਿੱਚ ਰਹਿੰਦਾ ਹੈ।