ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਵਲੋਂ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪਰਿਵਾਰ ਸਮੇਤ ਮੁਲਾਕਾਤ ਕੀਤੀ।ਮਹਿੰਦਰ ਸਿੰਘ ਕੇ.ਪੀ.ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਹੀ ਬਿਆਸ ਡੇਰਾ ਰਾਧਾ ਸੁਆਮੀ ਜੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਦਰਸਾਏ ਮਾਰਗਾਂ ‘ਤੇ ਚੱਲ ਕੇ ਲੋਕ ਭਲਾਈ ਦੇ ਕੰਮਾਂ ਵਿਚ ਲੱਗੇ ਹੋਏ ਹਨ।
