BTV BROADCASTING

ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਸਿਆਸਤਦਾਨ-ਕਾਰੋਬਾਰੀ ਪੁਲਿਸ ਹਿਰਾਸਤ ਵਿੱਚ, ਜਾਣੋ ਕੀ ਹੈ ਪੂਰਾ ਮਾਮਲਾ

ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਸਿਆਸਤਦਾਨ-ਕਾਰੋਬਾਰੀ ਪੁਲਿਸ ਹਿਰਾਸਤ ਵਿੱਚ, ਜਾਣੋ ਕੀ ਹੈ ਪੂਰਾ ਮਾਮਲਾ

ਲੁਧਿਆਣਾ ਦੇ ਮਾਲ ਐਨਕਲੇਵ ਦੇ ਕਾਰੋਬਾਰੀ ਰਵੀਸ਼ ਗੁਪਤਾ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਸਿਆਸਤਦਾਨ-ਕਾਰੋਬਾਰੀ ਰਾਜੀਵ ਰਾਜਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਸਿਆਸਤਦਾਨ ਦਾ ਨਾਮ ਫਿਰੌਤੀ ਦੇ ਇੱਕ ਮਾਮਲੇ ਵਿੱਚ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਪੁੱਛਗਿੱਛ ਲਈ ਗ੍ਰਿਫ਼ਤਾਰ ਕਰ ਲਿਆ ਹੈ। ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਕੁਝ ਦਿਨ ਪਹਿਲਾਂ, ਰਵੀਸ਼ ਗੁਪਤਾ ਨੂੰ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਫਿਰੌਤੀ ਦਾ ਫੋਨ ਆਇਆ। ਫੋਨ ਕਰਨ ਵਾਲੇ ਨੇ ਕਾਰੋਬਾਰੀ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸਨੇ 30 ਲੱਖ ਰੁਪਏ ਨਾ ਦਿੱਤੇ ਤਾਂ ਉਹ ਉਸਨੂੰ ਮਾਰ ਦੇਵੇਗਾ। ਇਸ ਤੋਂ ਬਾਅਦ ਡਿਵੀਜ਼ਨ ਨੰਬਰ 8 ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨਾਂ ਮੁਲਜ਼ਮਾਂ ਨੂੰ ਇੱਕ-ਇੱਕ ਕਰਕੇ ਫੜ ਲਿਆ। ਪਤਾ ਲੱਗਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਆਗੂ ਰਾਜੀਵ ਰਾਜਾ ਨੇ ਉਨ੍ਹਾਂ ਨੂੰ ਪੈਸੇ ਮੰਗਣ ਲਈ ਕਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਨੇਤਾ ਨੂੰ ਉਸ ਸਮੇਂ ਚੁੱਕ ਲਿਆ ਜਦੋਂ ਉਹ ਕਿਸੇ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਸ਼ਮਸ਼ਾਨਘਾਟ ਗਿਆ ਸੀ।

Related Articles

Leave a Reply