Skip to main content

BTV BROADCASTING

ਯੂਪੀ ਦੇ CM ਯੋਗੀ ਆਦਿਤਿਆਨਾਥ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਯੂਪੀ ਦੇ CM ਯੋਗੀ ਆਦਿਤਿਆਨਾਥ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 ਨਵੰਬਰ 2024: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ (3 ਨਵੰਬਰ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੀਐਮ ਯੋਗੀ ਨੇ ਅਚਾਨਕ ਦੇਸ਼ ਦੀ ਰਾਜਧਾਨੀ ਦਿੱਲੀ ਪਹੁੰਚ ਕੇ ਪੀਐਮ ਮੋਦੀ ਨਾਲ ਮੈਰਾਥਨ ਮੀਟਿੰਗ ਕੀਤੀ। ਦੋਵਾਂ ਵਿਚਾਲੇ ਇਹ ਮੁਲਾਕਾਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਕਰੀਬ ਇਕ ਘੰਟੇ ਤੱਕ ਚੱਲੀ। ਇਸ ਦੌਰਾਨ ਸੀਐਮ ਯੋਗੀ ਨੇ ਯੂਪੀ ਵਿੱਚ ਹੋਣ ਵਾਲੀਆਂ ਉਪ ਚੋਣਾਂ ਬਾਰੇ ਪੀਐਮ ਮੋਦੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੇ ਮਹਾਕੁੰਭ 2025 ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।

Related Articles

Leave a Reply