ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ, ਯੋਗੀ ਆਦਿਤਿਆਨਾਥ ਨੂੰ ਮਹਾਰਾਸ਼ਟਰ ਪੁਲਿਸ ਦੇ ਕੰਟਰੋਲ ਰੂਮ ‘ਤੇ ਫ਼ੋਨ ਕਰਕੇ ਧਮਕੀ ਦਿੱਤੀ ਗਈ ਹੈ ਅਤੇ ਉਨ੍ਹਾਂ ਤੋਂ ਸੀਐਮ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ। ਮਹਾਰਾਸ਼ਟਰ ਪੁਲਿਸ ਨੇ ਇਸ ਬਾਰੇ ਯੂਪੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਪੁਲਿਸ ਚੌਕਸ ਹੈ ਕਿਉਂਕਿ ਆਦਿੱਤਿਆਨਾਥ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਮਹਾਰਾਸ਼ਟਰ ਆ ਸਕਦੇ ਹਨ