ਸ਼ਨੀਵਾਰ ਰਾਤ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਟਰੇਨ ਨੰਬਰ 13006 ‘ਚ ਅਚਾਨਕ ਧਮਾਕਾ ਹੋਣ ਕਾਰਨ ਪੰਜਾਬ ‘ਚ ਹਫੜਾ-ਦਫੜੀ ਮਚ ਗਈ। ਇਸ ਘਟਨਾ ‘ਚ ਇਕ ਔਰਤ ਸਮੇਤ ਚਾਰ ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
