Skip to main content

BTV BROADCASTING

ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਦੀ ਮੌਤ

ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਦੀ ਮੌਤ

ਹਰ ਰੋਜ਼ ਵਿਦੇਸ਼ਾਂ ਵਿੱਚ ਭਾਰਤੀ ਨੌਜਵਾਨ ਮਰ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਇੱਕ ਪੰਜਾਬੀ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਹਰਵਿੰਦ ਸਿੰਘ (32) ਵਜੋਂ ਹੋਈ ਹੈ, ਜੋ ਦੋ ਬੱਚਿਆਂ ਦਾ ਪਿਤਾ ਸੀ ਅਤੇ ਰੋਜ਼ੀ-ਰੋਟੀ ਕਮਾਉਣ ਲਈ ਪੁਰਤਗਾਲ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਪਰਿਵਾਰ ਦੇ ਚੰਗੇ ਭਵਿੱਖ ਲਈ 20 ਦਿਨ ਪਹਿਲਾਂ ਪੁਰਤਗਾਲ ਗਿਆ ਸੀ, ਜਿੱਥੇ ਉਸ ਦੀ ਸਿਹਤ ਵਿਗੜ ਗਈ। ਬੀਤੀ ਦੁਪਹਿਰ ਉਸ ਦੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਪਵਨਦੀਪ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਉਸ ਦੀ ਮਦਦ ਕੀਤੀ ਜਾਵੇ।

Related Articles

Leave a Reply