21 ਜਨਵਰੀ 2024: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਦੇਰ ਰਾਤ ਕੁਝ ਨੌਜਵਾਨਾਂ ਨੇ ਵਿਆਹ ਦੀ ਬਰਾਤ ਨਾਲ ਭਰੀ ਬੱਸ ‘ਤੇ ਹਮਲਾ ਕਰ ਦਿੱਤਾ। ਦੋਸ਼ ਹੈ ਕਿ ਇਹ ਨੌਜਵਾਨ ਟੋਲ ਮੁਲਾਜ਼ਮ ਦੱਸ ਕੇ ਲੰਘਣ ਵਾਲੇ ਵਾਹਨਾਂ ਦੇ ਡਰਾਈਵਰਾਂ ਤੋਂ ਨਾਜਾਇਜ਼ ਪੈਸੇ ਵਸੂਲ ਰਹੇ ਸਨ। ਹਮਲਾਵਰਾਂ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਘੇਰ ਲਿਆ ਅਤੇ ਭੰਨਤੋੜ ਕੀਤੀ। ਇਹ ਘਟਨਾ ਲਾਡੋਵਾਲ ਥਾਣੇ ਤੋਂ ਮਹਿਜ਼ 500 ਮੀਟਰ ਦੀ ਦੂਰੀ ‘ਤੇ ਵਾਪਰੀ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਰਾਡਾਂ ਨਾਲ ਬੱਸ ਦੇ ਸ਼ੀਸ਼ੇ ਤੋੜ ਦਿੱਤੇ। ਵਿਆਹ ਦੇ ਕਈ ਮਹਿਮਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
