6 ਅਪ੍ਰੈਲ 2024: ਪੰਜਾਬ ਦੇ ਤਰਨਤਾਰਨ ‘ਚ ਧੀ ਨਾਲ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਦਿੱਤਾ। ਇਸ ਤੋਂ ਬਾਅਦ ਉਹ ਸੜਕਾਂ ‘ਤੇ ਉਸਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਜੇਕਰ 55 ਸਾਲਾ ਮਾਂ ਆਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਦੋਸ਼ੀ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ।ਅੱਧ-ਨੰਗੀ ਹਾਲਤ ਵਿਚ ਆਪਣੇ ਆਪ ਨੂੰ ਬਚਾਉਣ ਲਈ ਉਹ ਦੁਕਾਨਾਂ ‘ਤੇ ਵੀ ਚਲੀ ਗਈ।
