ਵੀਰਵਾਰ ਸਵੇਰੇ ਫਰੀਦਕੋਟ ‘ਚ ਨੈਸ਼ਨਲ ਹਾਈਵੇਅ 54 ‘ਤੇ ਇਕ ਤੇਜ਼ ਰਫਤਾਰ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਇਕ ਸਕੂਲ ਵੈਨ ਨੂੰ ਸਿੱਧੀ ਟੱਕਰ ਮਾਰ ਦਿੱਤੀ। ਵੈਨ ‘ਚ 6 ਬੱਚੇ ਸਵਾਰ ਸਨ, ਜਿਨ੍ਹਾਂ ‘ਚੋਂ ਇਕ ਬੱਚੀ ਦੀ ਮੌਤ ਹੋ ਗਈ, ਜਦਕਿ 3 ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ। ਵੈਨ ਡਰਾਈਵਰ ਵੀ ਜ਼ਖਮੀ ਹੋ ਗਿਆ। ਸੂਚਨਾ ਤੋਂ ਬਾਅਦ ਰੋਡ ਸੇਫਟੀ ਟੀਮ ਅਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਨਾਲ ਮਿਲ ਕੇ ਜ਼ਖਮੀ ਬੱਚਿਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
