Skip to main content

BTV BROADCASTING

ਸ਼੍ਰੀਨਗਰ ਕਿਸ਼ਤੀ ਹਾਦਸਾ- 2 ਬੱਚਿਆਂ ਸਮੇਤ 6 ਲੋਕਾਂ ਦੀ ਮੌਤ

ਸ਼੍ਰੀਨਗਰ ਕਿਸ਼ਤੀ ਹਾਦਸਾ- 2 ਬੱਚਿਆਂ ਸਮੇਤ 6 ਲੋਕਾਂ ਦੀ ਮੌਤ

ਕਸ਼ਮੀਰ ਦੇ ਸ੍ਰੀਨਗਰ ਵਿੱਚ ਮੰਗਲਵਾਰ ਨੂੰ ਜੇਹਲਮ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ਵਿੱਚ 11 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 5 ਸਕੂਲੀ ਬੱਚੇ ਸਨ। ਇਸ ਹਾਦਸੇ ‘ਚ 2 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ। 5 ਲੋਕਾਂ ਨੂੰ ਬਚਾ ਲਿਆ ਗਿਆ ਹੈ।

ਇਹ ਕਿਸ਼ਤੀ ਰੋਜ਼ਾਨਾ ਲੋਕਾਂ ਨੂੰ ਲੈ ਕੇ ਗੰਦਰਬਲ ਤੋਂ ਬਟਵਾੜਾ ਜਾਂਦੀ ਹੈ। ਪਿਛਲੇ 48 ਘੰਟਿਆਂ ‘ਚ ਹੋਈ ਭਾਰੀ ਬਾਰਿਸ਼ ਕਾਰਨ ਜੇਹਲਮ ਦਾ ਪਾਣੀ ਪੱਧਰ ਵਧ ਗਿਆ ਹੈ। ਜਿਸ ਕਾਰਨ ਕਿਸ਼ਤੀ ਪਲਟ ਗਈ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਮਲਾਹਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਕੁਝ ਦੇਰ ਬਾਅਦ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਵੀ ਬਚਾਅ ਵਿੱਚ ਜੁੱਟ ਗਈ।

Related Articles

Leave a Reply