27 ਜਨਵਰੀ 2024: ਸ਼੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾ ਗ੍ਰਸਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ਼੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜੇ ਟਰੱਕ ਵਿੱਚ ਜਾ ਵੱਜੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ ਤੇ ਉਥੇ ਹੀ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ।
