Skip to main content

BTV BROADCASTING

ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਧੂਮਧਾਮ ਨਾਲ ਸ਼ੁਰੂ, ਸ਼ਰਧਾਲੂਆਂ ਦੀ ਭਾਰੀ ਭੀੜ ਜੁੜੀ।

ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਧੂਮਧਾਮ ਨਾਲ ਸ਼ੁਰੂ, ਸ਼ਰਧਾਲੂਆਂ ਦੀ ਭਾਰੀ ਭੀੜ ਜੁੜੀ।

ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਅੱਜ ਤੋਂ ਜਲੰਧਰ ‘ਚ ਸ਼ੁਰੂ ਹੋ ਗਿਆ ਹੈ, ਜੋ ਕਿ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਤਰੀ ਭਾਰਤ ਦਾ ਪ੍ਰਸਿੱਧ ਬਾਬਾ ਸੋਢਲ ਮੇਲਾ ਇਨ੍ਹੀਂ ਦਿਨੀਂ ਪੂਰੇ ਜੋਬਨ ‘ਤੇ ਹੈ ਅਤੇ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਬਾਬਾ ਸੋਢਲ ਵਿਖੇ ਮੱਥਾ ਟੇਕ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਬੀਤੇ ਐਤਵਾਰ ਝੰਡੇ ਦੀ ਰਸਮ ਤੋਂ ਬਾਅਦ ਇਹ ਅੱਜ ਤੋਂ ਸ਼ੁਰੂ ਹੋ ਗਿਆ ਹੈ ਅਤੇ 3-4 ਦਿਨਾਂ ਤੱਕ ਜਾਰੀ ਰਹੇਗਾ। ਦਰਅਸਲ ਬਾਬਾ ਸੋਢਲ ਦਾ ਜਨਮ ਦਿਨ ਮੰਗਲਵਾਰ 17 ਸਤੰਬਰ ਨੂੰ ਹੈ, ਜਿਸ ਕਾਰਨ ਜਲੰਧਰ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੰਗਲਵਾਰ ਨੂੰ ਹੋਣ ਜਾ ਰਹੇ ਸਰਕਾਰੀ ਮੇਲੇ ਕਾਰਨ ਸੰਗਤਾਂ ਦੀ ਵੱਡੀ ਭੀੜ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਮੰਗਲਵਾਰ ਨੂੰ ਵੱਖ-ਵੱਖ ਸੰਸਥਾਵਾਂ ਵੱਲੋਂ ਲੰਗਰ ਆਦਿ ਲਗਾਏ ਜਾ ਰਹੇ ਹਨ।

Related Articles

Leave a Reply