ਜਲੰਧਰ ਕਮਿਸ਼ਨਰੇਟ ਪੁਲਿਸ ਨੇ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਮੁੱਖ ਸਹਿਯੋਗੀ ਸਮੇਤ ਚਾਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਦੋਸ਼ੀ ਲਖਵਿੰਦਰ ਸਿੰਘ ਨੂੰ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਕਈ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੇ ਨਾਲ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ ਹੁਸ਼ਿਆਰਪੁਰ, ਗੁਰਭੇਜ ਸਿੰਘ ਵਾਸੀ ਪਿੰਡ ਗੁਦਾਰਾ ਫ਼ਿਰੋਜ਼ਪੁਰ, ਸਤਿੰਦਰ ਸਿੰਘ ਉਰਫ਼ ਕਾਲਾ ਵਾਸੀ ਪਿੰਡ ਪਲਾਹੀ ਹੁਸ਼ਿਆਰਪੁਰ ਅਤੇ ਭਰਤ ਉਰਫ਼ ਭਾਊ ਵਾਸੀ ਮੁਹੱਲਾ ਪੱਤੀ ਤਰਨਤਾਰਨ ਵਜੋਂ ਹੋਈ ਹੈ।