14 ਮਾਰਚ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪ੍ਰਨੀਤ ਕੌਰ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ| ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾ ਪਟਿਆਲਾ ਦੇ ਰਹਿਣ ਵਾਲੇ ਕੈਪਟਨ ਅਮਰਿੰਦਰ ਸਿੰਘ ਕੁਝ ਸਮਾਂ ਪਹਿਲਾ ਹੀ ਬੀਜੇਪੀ ਦੇ ਵਿੱਚ ਸ਼ਾਮਿਲ ਹੋ ਗਏ ਸਨ| ਪ੍ਰਨੀਤ ਕੌਰ ਪਟਿਆਲਾ ਤੋਂ ਮੌਜੂਦਾ ਸੰਸਦ ਸਾਬਕਾ MP ਹਨ|ਪ੍ਰਨੀਤ ਕੌਰ ਨੇ ਅੱਜ ਹੀ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ| ਪ੍ਰਨੀਤ ਕੌਰ ਬੀਜੇਪੀ ਦੇ ਲਈ ਪਟਿਆਲਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ|
