ਸੀਪੀਆਈ (ਐਮ) ਦੇ ਸੀਨੀਅਰ ਆਗੂ ਸੀਤਾਰਾਮ ਯੇਚੁਰੀ ਦਾ ਅੱਜ 72 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਲੰਬੇ ਸਮੇਂ ਤੱਕ ਸਾਹ ਦੀ ਸਹਾਇਤਾ ‘ਤੇ ਰੱਖਿਆ ਗਿਆ ਸੀ। ਪਾਰਟੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀਤਾਰਾਮ ਯੇਚੁਰੀ ਨੇ ਹਾਲ ਹੀ ਵਿੱਚ ਮੋਤੀਆਬਿੰਦ ਦਾ ਆਪਰੇਸ਼ਨ ਕਰਵਾਇਆ ਸੀ। 1975 ਵਿੱਚ ਵਿਦਿਆਰਥੀ ਆਗੂ ਵਜੋਂ ਉਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ ਸੀ। ਇਸ ਦੇ ਲਈ ਉਸ ਨੂੰ ਜੇਲ੍ਹ ਵੀ ਜਾਣਾ ਪਿਆ।
