ਸੰਗਰੂਰ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। 171549 ਵੋਟਾਂ ਨਾਲ ਜਿੱਤੇ। ਦੱਸ ਦਈਏ ਕਿ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੂਜੇ ਸਥਾਨ ‘ਤੇ ਰਹੇ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੀ ਗਿਣਤੀ ਅੱਜ ਸਵੇਰ ਤੋਂ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਸੰਗਰੂਰ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਹਨ, ਜੋ 2022 ਦੀਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਹਰਾ ਕੇ ਸੰਸਦ ਵਿੱਚ ਵਾਪਸ ਆਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਸਵੇਰ ਤੋਂ ਹੀ ਲਗਾਤਾਰ ਅੱਗੇ ਚੱਲ ਰਹੇ ਸਨ। ਸੰਗਰੂਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ, ਭਾਜਪਾ ਦੇ ਅਰਵਿੰਦ ਖੰਨਾ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਮੈਦਾਨ ਵਿੱਚ ਸਨ।
