ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕ ਸਭਾ ਸੈਸ਼ਨ ਵਿੱਚ ਬਜਟ ’ਤੇ ਹੋਈ ਚਰਚਾ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਸਾਥ ਦਿੱਤਾ। ਚੰਨੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ‘ਤੇ ਜ਼ਬਰਦਸਤੀ ਐਨਐਸਏ ਲਗਾਇਆ ਗਿਆ ਹੈ ਅਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
