Skip to main content

BTV BROADCASTING

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਚਰਨਜੀਤ ਸਿੰਘ ਚੰਨੀ ਸੋਮਵਾਰ ਨੂੰ ਸੁਖਵਿੰਦਰ ਸਿੰਘ ਸੁੱਖੂ ਨੂੰ ਮਿਲਣ ਹਿਮਾਚਲ ਪ੍ਰਦੇਸ਼ ਪੁੱਜੇ ਅਤੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਓਕ ਓਵਰ ਵਿਖੇ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਕਰੀਬ ਡੇਢ ਘੰਟੇ ਤੱਕ ਬੈਠਕ ਚੱਲੀ। 

ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਹਿਮਾਚਲ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਚਰਚਾ ਹੋਈ। ਇਸ ਤੋਂ ਇਲਾਵਾ ਦੋਵਾਂ ਰਾਜਾਂ ਦੇ ਕਈ ਸਿਆਸੀ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ।

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ ਵਿੱਚ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਮਿਲੇ ਸਨ। ਇਸ ਦੌਰਾਨ ਚੰਨੀ ਜੀ ਨਾਲ ਕਈ ਅਹਿਮ ਸਿਆਸੀ ਤੇ ਸਮਾਜਿਕ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। 

Related Articles

Leave a Reply