ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਸੀ.ਬੀ.ਆਈ ਕੇਂਦਰ ਸਰਕਾਰ ਦੇ ‘ਤੋਤੇ’ ਵਾਂਗ ਕੰਮ ਕਰਨ ਤੋਂ ਗੁਰੇਜ਼ ਕਰੇ।ਇਥੇ ਜਾਰੀ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਨੂੰ ਵੱਡਾ ਝਟਕਾ ਕਰਾਰ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ ਅਤੇ ਭਾਜਪਾ ਦੀ ਤਾਨਾਸ਼ਾਹੀ ਸਰਕਾਰ ਲਈ ਕਰਾਰਾ ਝਟਕਾ ਹੈ।ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਨੂੰ ਪਹਿਲਾਂ ਹੀ ਸਬਕ ਸਿਖਾ ਚੁੱਕੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਹ ਅਜਿਹਾ ਹੀ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਲੋਕ ਹੁਣ ਬਰਦਾਸ਼ਤ ਨਹੀਂ ਕਰਨਗੇ।