23 ਜਨਵਰੀ 2024: ਹਰਿਆਣਾ ਅਤੇ ਪੰਜਾਬ ਵਿੱਚ ਧੂੰਏਂ ਅਤੇ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਤ ਦੀ ਠੰਢ ਕਾਰਨ ਹਿਮਾਚਲ ਦੇ ਊਨਾ ਵਿੱਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 31 ਜਨਵਰੀ 2024 ਤੱਕ ਲਾਗੂ ਰਹੇਗਾ। ਚੰਡੀਗੜ੍ਹ ‘ਚ ਸਵੇਰੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਹੈ।