28 ਜਨਵਰੀ 2024: ਹੁਸ਼ਿਆਰਪੁਰ ਦੇ ਮੁਕੇਰੀਆਂ ‘ਚ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਦੌਰਾਨ ਕਾਰ ਫਟ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਬਹੁਤ ਜ਼ਿਆਦਾ ਆਬਾਦੀ ਵਾਲੇ ਮੁਕੇਰੀਆਂ ਦੀ ਦੱਸੀ ਜਾ ਰਹੀ ਹੈ। ਜ਼ਖਮੀ ਵਿਅਕਤੀ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।