ਹੁਸ਼ਿਆਰਪੁਰ ਦੇ ਦਸੂਹਾ-ਹਾਜੀਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਖਿਜ਼ਰਪੁਰ ‘ਚ ਹਾਜੀਪੁਰ ਤੋਂ ਆ ਰਹੀ ਹਿਮਾਚਲ ਨੰਬਰ ਵਾਲੀ ਕਾਰ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦਾ ਸਿਰ ਸਰੀਰ ਤੋਂ ਵੱਖ ਹੋ ਗਿਆ। ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਬਚਨ ਸਿੰਘ ਉਮਰ ਕਰੀਬ 30 ਸਾਲ ਵਜੋਂ ਹੋਈ ਹੈ।
