ਮਿਲੀ ਜਾਣਕਾਰੀ ਮੁਤਾਬਕ ਅਤੇ ਪੀੜਤ ਦੇ ਦੱਸਣ ਮੁਤਾਬਕ ਉਸ ਵਲੋਂ ਅੱਜ ਸਵੇਰੇ 8:30 ਵਜੇ ਦੁਕਾਨ ਖੋਲੀ ਗਈ ਸੀ | ਜਿਸ ਤੋਂ ਬਾਅਦ ਦੋ ਮੋਟਰ ਸਾਈਕਲ ਸਵਾਰ ਉਹਦੇ ਕੋਲ ਸੋਨੇ ਦੀ ਜਾਂਚ ਕਰਵਾਉਣ ਆਉਂਦੇ ਹਨ ਅਤੇ ਮੌਕਾ ਪਾਕੇ ਉਸ ਤੇ ਹਮਲਾ ਕਰ ਉਸ ਨੂੰ ਟੇਪ ਦੇ ਨਾਲ ਬੰਦਕ ਬਣਾ ਕੇ 1 ਕਿਲੋ ਸੋਨਾ ਅਤੇ ਚਾਂਦੀ ਅਤੇ 23 ਲੱਖ ਰੁਪਇਆ ਕੈਸ਼ ਲੈ ਕੇ ਅਤੇ CCTV ਦੇ DVR ਸਹਿਤ ਫਰਾਰ ਹੋ ਜਾਂਦੇ ਹਨ ਇਸ ਬਾਰੇ ਬੋਲਦੇ DSP ਸਿਟੀ ਅਮਰ ਨਾਥ ਨੇ ਦੱਸਿਆ ਹੈ ਕਿ ਇਸ ਦੁਕਾਨ ਦਾ ਮਾਲਿਕ ਪਿੰਡ ਗਿਆ ਹੋਇਆ ਹੈ ਅਤੇ ਉਸ ਦੇ ਪਿੱਛੋਂ ਦੁਕਾਨ ਦੇ ਕਾਰੀਗਰ ਨਾਲ ਇਹ ਲੁੱਟ ਦੀ ਘਟਨਾ ਹੋਈ ਹੈ | ਉਸ ਦੇ ਦੱਸਣ ਮੁਤਾਬਕ ਸਭ ਕੁੱਝ ਨੋਟ ਕਰ ਲਿਆ ਗਿਆ ਹੈ | ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਹ ਦੇਖਣਾ ਜਰੂਰੀ ਹੈ ਕਿ ਮਾਮਲਾ ਸ਼ੱਕੀ ਹੈ ਜਾ ਸਹੀ |
