26 ਮਾਰਚ 2024: ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਦਾ ਐਨਕਾਊਂਟਰ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦਾ ਵੀ ਪਤਾ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।ਮਾਰਨ ਵਾਲੇ ਨਸ਼ਾ ਤਸਕਰ ਦਾ ਨਾਮ ਸੁੱਚਾ ਸਿੰਘ ਵਾਸੀ ਮੇਵਾ ਮਿਆਣੀ ਦੱਸਿਆ ਜਾ ਰਿਹਾ ਹੈ।
