ਪੰਜਾਬ ਦੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਇੱਕ ਬੈਂਕੁਇਟ ਹਾਲ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਆਸ-ਪਾਸ ਦੇ ਲੋਕਾਂ ਅਤੇ ਬੈਂਕੁਏਟ ਹਾਲ ‘ਚ ਮੌਜੂਦ ਸਟਾਫ ਨੂੰ ਤੁਰੰਤ ਬਾਹਰ ਆਉਣਾ ਪਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਸ਼ੁਰੂਆਤੀ ਜਾਂਚ ‘ਚ ਸ਼ਾਰਟ ਸਰਕਟ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
