21 ਮਾਰਚ 2024: ਖਾਲਸਾ ਪੰਥ ਦੇ ਕੌਮੀ ਤਿਓਹਾਰ ਹੋਲਾ ਮਹੱਲਾ ਦੀ ਸ਼ੁਰੂਆਤ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਰਾਤ 12 ਵਜੇ ਢੋਲ ਨਗਾੜਿਆਂ ਦੇ ਨਾਲ ਕਿਲ੍ਹਾ ਸ੍ਰੀ ਅਨੰਦਪੁਰ ਸਾਹਿਬ ਤੋ ਹੋ ਚੁੱਕੀ ਹੈ। ਪਹਿਲੇ ਪੜਾਅ ਅਧੀਨ 21 ਮਾਰਚ ਤੋਂ 23 ਮਾਰਚ ਤੱਕ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਹੋਲਾ ਮਹੱਲਾ ਅਤੇ ਦੂਜੇ ਪੜਾਅ ਅਧੀਨ 24 ਮਾਰਚ ਤੋਂ 26 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਆਖਰੀ ਦਿਨ 26 ਮਾਰਚ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੱਢਿਆ ਜਾਵੇਗਾ ਮਹੱਲਾ ਅਤੇ ਸ਼ਾਮ ਢਲਦਿਆਂ ਚਰਨ ਗੰਗਾ ਸਟੇਡੀਅਮ ਵਿਖੇ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਘੋੜ ਸਵਾਰੀ ਦੇ ਕਰੱਤਵ ਦਿਖਾਏ ਜਾਣਗੇ ।
