ਹਰੇਕ ਸਾਲ ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਸੈਟਲ ਹੋ ਕੇ ਉਹ ਆਪਣੀ ਤੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਠੀਕ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਪੂਰੇ ਨਹੀਂ ਹੋ ਪਾਉਂਦੇ ਤੇ ਉਨ੍ਹਾਂ ਨਾਲ ਕੋਈ ਨਾ ਕੋਈ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਕਦੇ ਪਰਿਵਾਰ ਨੇ ਨਹੀਂ ਕੀਤੀ ਹੁੰਦਾ।ਅਜਿਹਾ ਹੀ ਇਕ ਹਾਦਸਾ ਪੰਜਾਬੀ ਨੌਜਵਾਨ ਨਾਲ ਵਾਪਰਿਆ। ਕੈਨੇਡਾ ਵਿੱਚ ਪਿੰਡ ਕਾਹਨ ਸਿੰਘ ਵਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਰਨਪ੍ਰੀਤ ਸਿੰਘ ਵਜੋਂ ਹੋਈ ਹੈ। ਚਰਨਪ੍ਰੀਤ ਸਿੰਘ 11 ਮਹੀਨੇ ਪਹਿਲਾਂ ਹੀ ਉੱਚ ਸਿੱਖਿਆ ਲਈ ਸਟੱਡੀ ਵੀਜ਼ਾ ‘ਤੇ ਵਿਦੇਸ਼ ਗਿਆ ਸੀ। ਸੂਚਨਾ ਮਿਲਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।
