21 ਜਨਵਰੀ, 2024: ਅੱਤਵਾਦੀ ਅਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਹਾਲੀ, ਪੰਜਾਬ ਤੋਂ ਫੜੇ ਗਏ ਤਿੰਨ ਸਾਥੀਆਂ ਦੀ ਰਿਹਾਈ ਲਈ ਧਮਕੀ ਦਿੱਤੀ ਹੈ। ਪੰਨੂ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਤਿੰਨੇ ਦੋਸ਼ੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਦਿਲਾਵਰ ਸਿੰਘ ਦੇ ਵਾਰਸ ਹਨ। ਜੇਕਰ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸਿਆਸੀ ਮੌਤ ਲਈ ਤਿਆਰ ਰਹੋ।
