Skip to main content

BTV BROADCASTING

ਜੋੜੇ ਨੇ ਆਪਣੀਆਂ ਦੋ ਬੇਟੀਆਂ ਸਮੇਤ ਖੁਦਕੁਸ਼ੀ ਕਰ ਲਈ

ਜੋੜੇ ਨੇ ਆਪਣੀਆਂ ਦੋ ਬੇਟੀਆਂ ਸਮੇਤ ਖੁਦਕੁਸ਼ੀ ਕਰ ਲਈ

ਫ਼ਿਰੋਜ਼ਪੁਰ ਵਿੱਚ ਕਰਿਆਨਾ ਕਾਰੋਬਾਰੀ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਸਮੇਤ ਸਟਾਕ ਮਾਰਕੀਟ ਵਿੱਚ ਹੋਏ ਨੁਕਸਾਨ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਚਾਰਾਂ ਦਾ ਅੰਤਿਮ ਸੰਸਕਾਰ ਕਰਨ ਤੋਂ ਬਾਅਦ ਪਰਿਵਾਰ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।

ਬਾਜ਼ਾਰ ਦੇ ਲੋਕਾਂ ਦਾ ਕਹਿਣਾ ਹੈ ਕਿ ਕਰਿਆਨੇ ਦੇ ਵਪਾਰੀ ਅਮਨ ਕੁਮਾਰ (30) ਨੇ ਸਟਾਕ ਮਾਰਕੀਟ ਵਿਚ ਵੱਡੀ ਰਕਮ ਨਿਵੇਸ਼ ਕੀਤੀ ਸੀ, ਜਿਸ ਕਾਰਨ ਉਸ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸ ਕਾਰਨ ਅਮਨ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਵੀਰਵਾਰ ਦੁਪਹਿਰ ਕਰੀਬ 12.30 ਵਜੇ ਅਮਨ, ਅਮਨ ਦੀ ਪਤਨੀ ਪ੍ਰਿਯੰਕਾ (28), ਬੇਟੀ ਜੈਸਿਕਾ (7) ਅਤੇ ਜਰੀਕਾ (3) ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਇਸ ਖਬਰ ਤੋਂ ਬਾਅਦ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply