Skip to main content

BTV BROADCASTING

ਖਡੂਰ ਸਾਹਿਬ ‘ਚ ਵੱਡੀ ਜਿੱਤ ਤੋਂ ਬਾਅਦ ਅੰਮ੍ਰਿਤਪਾਲ ਦੀ ਪਤਨੀ ਡਿਬਰੂਗੜ੍ਹ ਜੇਲ ਪਹੁੰਚੀ

ਖਡੂਰ ਸਾਹਿਬ ‘ਚ ਵੱਡੀ ਜਿੱਤ ਤੋਂ ਬਾਅਦ ਅੰਮ੍ਰਿਤਪਾਲ ਦੀ ਪਤਨੀ ਡਿਬਰੂਗੜ੍ਹ ਜੇਲ ਪਹੁੰਚੀ

ਪੰਥਕ ਸੀਟ ਖਡੂਰ ਸਾਹਿਬ ਤੋਂ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ, ਜਿੱਥੇ ਉਹ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰੇਗੀ। ਲੋਕ ਸਭਾ ਚੋਣ ਨਤੀਜਿਆਂ ਤੋਂ ਇਕ ਦਿਨ ਬਾਅਦ ਕਿਰਨਦੀਪ ਕੌਰ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੀ।

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਮੈਦਾਨ ਤੋਂ ਚੋਣ ਲੜਨ ਵਾਲੇ ਅੰਮ੍ਰਿਤਪਾਲ ਸਿੰਘ ਨੇ ਇੱਥੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਖਡੂਰ ਸਾਹਿਬ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜੇਲ੍ਹ ਵਿੱਚ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਇੱਥੇ ਕਰੀਬ 2 ਲੱਖ ਦੇ ਫਰਕ ਨਾਲ ਜਿੱਤਿਆ ਹੈ। ਅੰਮ੍ਰਿਤਪਾਲ ਸਿੰਘ ਦੀ ਇਹ ਜਿੱਤ ਪੰਜਾਬ ਦੀ ਸਭ ਤੋਂ ਵੱਡੀ ਜਿੱਤ ਹੈ। ਇੱਥੇ ਅੰਮ੍ਰਿਤਪਾਲ ਨੂੰ ਰਿਕਾਰਡ 404430 ਵੋਟਾਂ ਮਿਲੀਆਂ, ਜਦੋਂ ਕਿ ਉਨ੍ਹਾਂ ਦੇ ਵਿਰੋਧੀ ਕੁਲਬੀਰ ਜ਼ੀਰਾ ਨੂੰ 207310 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ 194836 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਸਿਰਫ 86416 ਵੋਟਾਂ ਤੱਕ ਹੀ ਸੀਮਤ ਰਹੇ।

Related Articles

Leave a Reply