Skip to main content

BTV BROADCASTING

ਜਲੰਧਰ : ਸੈਂਟਰਲ ਬੈਂਕ ਆਫ ਇੰਡੀਆ ਦੀ ਇਮਾਰਤ ਨੂੰ ਲੱਗੀ ਅੱਗ

ਜਲੰਧਰ : ਸੈਂਟਰਲ ਬੈਂਕ ਆਫ ਇੰਡੀਆ ਦੀ ਇਮਾਰਤ ਨੂੰ ਲੱਗੀ ਅੱਗ

ਜਲੰਧਰ ‘ਚ ਲਵਲੀ ਸਵੀਟਸ ਸ਼ਾਪ ਦੇ ਸਾਹਮਣੇ ਸਥਿਤ ਸੈਂਟਰਲ ਬੈਂਕ ਆਫ ਇੰਡੀਆ ਦੀ ਇਮਾਰਤ ‘ਚ ਸਥਿਤ ਸੇਤੀਆ ਕੰਪਲੈਕਸ ‘ਚ ਬੁੱਧਵਾਰ ਸਵੇਰੇ ਅੱਗ ਲੱਗ ਗਈ।

ਸਥਾਨਕ ਲੋਕਾਂ ਵੱਲੋਂ ਸੂਚਨਾ ਮਿਲਣ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਵਿਭਾਗ ਦੀ ਟੀਮ ਵੱਲੋਂ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੁਲੀਸ ਟੀਮ ਨਾਲ ਵਾਲੀ ਇਮਾਰਤ ਦੀ ਛੱਤ ’ਤੇ ਜਾ ਕੇ ਜਾਂਚ ਕਰ ਰਹੀ ਹੈ। ਅੱਗ ਕਾਰਨ ਇੰਨਾ ਧੂੰਆਂ ਨਿਕਲ ਰਿਹਾ ਹੈ ਕਿ ਅੱਗ ਬੁਝਾਊ ਵਿਭਾਗ ਦੀ ਟੀਮ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਹੈ ਅਤੇ ਅੱਗ ਬੁਝਾਉਣ ‘ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਮਾਰਤ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Related Articles

Leave a Reply