Skip to main content

BTV BROADCASTING

ਹਾਈਵੇਅ ‘ਤੇ ਸਵਾਰੀਆਂ ਨਾਲ ਭਰੀ ਬੱਸ ਨਾਲ ਹੋਇਆ ਹਾਦਸਾ

ਹਾਈਵੇਅ ‘ਤੇ ਸਵਾਰੀਆਂ ਨਾਲ ਭਰੀ ਬੱਸ ਨਾਲ ਹੋਇਆ ਹਾਦਸਾ

ਪਟਿਆਲਾ ਦੇ ਸੰਗਰੂਰ ਰੋਡ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨਾਲ ਵੱਡਾ ਹਾਦਸਾ ਹੋਣ ਕਾਰਨ ਭਗਦੜ ਮੱਚ ਗਈ। ਇਸ ਹਾਦਸੇ ਵਿੱਚ ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਜਦਕਿ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਜਾਣਕਾਰੀ ਅਨੁਸਾਰ ਬੱਸ ਦੀ ਰਫ਼ਤਾਰ ਥੋੜ੍ਹੀ ਜ਼ਿਆਦਾ ਹੋਣ ਕਾਰਨ ਅਚਾਨਕ ਬੱਸ ਦਾ ਟਾਇਰ ਫਟ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿਛਲੀ ਸੀਟ ‘ਤੇ ਬੈਠੇ ਲੋਕ ਜ਼ਖਮੀ ਹੋ ਗਏ ਹਨ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਹਾਈਵੇਅ ‘ਤੇ ਬੱਸ ਦੇ ਟਾਇਰ ਢਿੱਲੇ ਪਏ ਹਨ, ਜਿਸ ਕਾਰਨ ਲੋਕ ਦਹਿਸ਼ਤ ‘ਚ ਨਜ਼ਰ ਆ ਰਹੇ ਹਨ। ਫਿਲਹਾਲ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

Related Articles

Leave a Reply