Skip to main content

BTV BROADCASTING

ਗੁਰਜੀਤ ਔਜਲਾ ਨੇ ਬਿਆਸ ਡੇਰਾ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਗੁਰਜੀਤ ਔਜਲਾ ਨੇ ਬਿਆਸ ਡੇਰਾ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਬਿਆਸ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਬਿਆਸ ਡੇਰਾ ਵਿਖੇ ਪਹੁੰਚੇ। ਲੋਕ ਸਭਾ ’ਚ ਆਪਣੀ ਤੀਜੀ ਪਾਰੀ ਸ਼ੁਰੂ ਕਰਨ ਤੋਂ ਬਾਅਦ ਅੱਜ ਉਨ੍ਹਾਂ ਬਾਬਾ ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਬਾਰੇ ਚਰਚਾ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਵਿਚਾਰਿਆ ਗਿਆ। ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਬਾਬਾ ਜੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ ਤੇ ਉਨ੍ਹਾਂ ਤੋਂ ਸੇਧ ਵੀ ਲਈ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਹਮੇਸ਼ਾ ਲੋਕਾਂ ਨੂੰ ਚੰਗਿਆਈ ਦਾ ਉਪਦੇਸ਼ ਦਿੱਤਾ ਹੈ ਤੇ ਉਨ੍ਹਾਂ ਨੂੰ ਧਰਮ ਨਾਲ ਜੋੜ ਕੇ ਬੁਰਾਈਆਂ ਤੋਂ ਦੂਰ ਰੱਖਿਆ ਹੈ। ਉਨ੍ਹਾਂ ਨੌਜਵਾਨਾਂ ਦੀ ਬਦਲ ਰਹੀ ਦਿਸ਼ਾ ਬਾਰੇ ਵਿਚਾਰ-ਵਟਾਂਦਰਾ ਕੀਤਾ ਤੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਗੁਰੂ ਨਗਰੀ ਦੇ ਨਾਲ-ਨਾਲ ਪੂਰੇ ਸੂਬੇ ਵਿੱਚ ਨੌਜਵਾਨਾਂ ਨੂੰ ਵਧੀਆ ਮਾਹੌਲ ਮਿਲੇ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾਣ ਤੇ ਭਾਰਤ ਦੀ ਤਰੱਕੀ ਲਈ ਯੋਗਦਾਨ ਪਾਉਂਦੇ ਰਹਿਣ।

Related Articles

Leave a Reply