Skip to main content

BTV BROADCASTING

ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਜਾਣੋ

ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਜਾਣੋ

NDPS ਮਾਮਲੇ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। SIT ਵੱਲੋਂ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲੈ ਲਏ ਗਏ ਹਨ।

ਐਸਆਈਟੀ ਨੇ ਇਸ ਮਾਮਲੇ ਵਿੱਚ ਮਜੀਠੀਆ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਸਨ। ਸੰਮਨ ਨੂੰ ਗੈਰ-ਕਾਨੂੰਨੀ ਦੱਸਦਿਆਂ ਮਜੀਠੀਆ ਨੇ ਸੰਮਨ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਆਰ.ਐੱਸ.ਚੀਮਾ ਨੇ ਹਾਈਕੋਰਟ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਭੇਜੇ ਗਏ ਸੰਮਨ ਪੂਰੀ ਤਰ੍ਹਾਂ ਨਾਲ ਗਲਤ ਹਨ, ਉਨ੍ਹਾਂ ਨੂੰ ਵਾਰ-ਵਾਰ ਬੇਲੋੜਾ ਬੁਲਾਇਆ ਜਾ ਰਿਹਾ ਹੈ, ਐੱਸਆਈਟੀ ਨੂੰ ਹੁਣ ਤੱਕ ਦੀ ਜਾਂਚ ‘ਚ ਕੁਝ ਨਹੀਂ ਮਿਲਿਆ ਅਤੇ ਇਹ ਸੰਮਨ ਗੈਰ-ਕਾਨੂੰਨੀ ਹਨ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਸੋਮਵਾਰ ਨੂੰ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਸੰਮਨ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Related Articles

Leave a Reply