Skip to main content

BTV BROADCASTING

ਆਂਧਰਾ ਪ੍ਰਦੇਸ਼: ਕੁੜੀਆਂ ਦੇ ਹੋਸਟਲ  ਵਾਸ਼ਰੂਮ ‘ਚ ਮਿਲਿਆ ਲੁਕਾਇਆ ਕੈਮਰਾ

ਆਂਧਰਾ ਪ੍ਰਦੇਸ਼: ਕੁੜੀਆਂ ਦੇ ਹੋਸਟਲ ਵਾਸ਼ਰੂਮ ‘ਚ ਮਿਲਿਆ ਲੁਕਾਇਆ ਕੈਮਰਾ

ਰਾਜ ਦੇ ਕ੍ਰਿਸ਼ਨਾ ਜ਼ਿਲ੍ਹੇ ਦੇ ਗੁਡੀਵਾੜਾ ਵਿੱਚ ਇੰਜੀਨੀਅਰਿੰਗ ਕਾਲਜ ਦੇ ਕੁੜੀਆਂ ਦੇ ਵਾਸ਼ਰੂਮ ਵਿੱਚ ਲੁਕਿਆ ਹੋਇਆ ਕੈਮਰਾ ਮਿਲਿਆ ਹੈ। ਵੀਰਵਾਰ ਸ਼ਾਮ 7 ਵਜੇ ਜਿਵੇਂ ਹੀ ਇਹ ਖਬਰ ਸਾਹਮਣੇ ਆਈ ਤਾਂ ਕਾਲਜ ‘ਚ ਹੰਗਾਮਾ ਸ਼ੁਰੂ ਹੋ ਗਿਆ।

ਕੈਮਰਿਆਂ ਰਾਹੀਂ ਵਿਦਿਆਰਥਣਾਂ ਦੀਆਂ ਵੀਡੀਓ ਰਿਕਾਰਡ ਕੀਤੀਆਂ ਜਾ ਰਹੀਆਂ ਸਨ। ਜਿਨ੍ਹਾਂ ਨੂੰ ਬਾਅਦ ਵਿੱਚ ਲੀਕ ਕਰਕੇ ਕੁਝ ਵਿਦਿਆਰਥਣਾਂ ਨੂੰ ਵੇਚ ਦਿੱਤਾ ਗਿਆ। ਪੁਲਿਸ ਮੁਤਾਬਕ ਲੀਕ ਹੋਈਆਂ ਫੋਟੋਆਂ ਅਤੇ ਵੀਡੀਓਜ਼ ਦੀ ਗਿਣਤੀ 300 ਦੇ ਕਰੀਬ ਹੈ।

ਇਸ ਮਾਮਲੇ ‘ਚ ਪੁਲਿਸ ਨੇ ਗੁਡਲਾਵੇਲੇਰੂ ਕਾਲਜ ਆਫ਼ ਇੰਜੀਨੀਅਰਿੰਗ, ਗੁਡੀਵਾੜਾ ਦੇ ਬੀ.ਟੈਕ ਫਾਈਨਲ ਈਅਰ ਦੇ ਵਿਦਿਆਰਥੀ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਫ਼ੋਨ ਅਤੇ ਲੈਪਟਾਪ ਵੀ ਜ਼ਬਤ ਕਰ ਲਿਆ ਗਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਗੁਡਲਾਵੇਲੇਰੂ ਕਾਲਜ ਆਫ਼ ਇੰਜੀਨੀਅਰਿੰਗ ਨੂੰ ਇੱਕ ਹਫ਼ਤਾ ਪਹਿਲਾਂ ਇਸ ਬਾਰੇ ਸੂਚਿਤ ਕੀਤਾ ਗਿਆ ਸੀ, ਪਰ ਕਾਲਜ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ  ਵੀਰਵਾਰ ਨੂੰ ਵਿਦਿਆਰਥਣਾਂ ਨੇ ਵਿਰੋਧ ‘ਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਲਜ ਇਸ ਮਾਮਲੇ ਨੂੰ ਛੁਪਾਉਣਾ ਚਾਹੁੰਦਾ ਸੀ। ਇਹ ਖਬਰ ਮੀਡੀਆ ਤੱਕ ਪਹੁੰਚਣ ਤੋਂ ਰੋਕਣ ਲਈ ਕਾਲਜ ਦੇ ਗੇਟ ਵੀ ਬੰਦ ਕਰ ਦਿੱਤੇ ਗਏ।

ਹਾਲਾਂਕਿ ਵਿਦਿਆਰਥੀਆਂ ਨੇ ਦੇਰ ਰਾਤ ਤੱਕ ਧਰਨਾ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਦੋਸ਼ੀ ਤੋਂ ਪੁੱਛਗਿੱਛ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

Related Articles

Leave a Reply