Skip to main content

BTV BROADCASTING

ਮੇਰਠ ‘ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਹਾਦਸੇ ‘ਚ 10 ਲੋਕਾਂ ਦੀ ਮੌਤ

ਮੇਰਠ ‘ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਹਾਦਸੇ ‘ਚ 10 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ‘ਚ ਮੇਰਠ ਦੀ ਜ਼ਾਕਿਰ ਕਾਲੋਨੀ ‘ਚ ਇਕ ਤਿੰਨ ਮੰਜ਼ਿਲਾ ਮਕਾਨ ਦੇ ਡਿੱਗਣ ਦੇ ਮਾਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਮੇਰਠ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀਐਮ) ਦੀਪਕ ਮੀਨਾ ਨੇ ਦੱਸਿਆ ਕਿ ਲਾਸ਼ਾਂ ਦੇ ਪੋਸਟਮਾਰਟਮ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦੀ ਹੀ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਚਾਰ-ਚਾਰ ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਜਾਣ ਕਾਰਨ 1.20 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਲਈ ਜਾ ਰਹੀ ਹੈ।

Related Articles

Leave a Reply