Skip to main content

BTV BROADCASTING

ਸ਼ਹੀਦੀ ਸਭਾ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਖਰਚੇ ਜਾਣਗੇ 1.62 ਕਰੋੜ ਰੁਪਏ-ਵਿਧਾਇਕ ਰਾਏ

ਸ਼ਹੀਦੀ ਸਭਾ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਖਰਚੇ ਜਾਣਗੇ 1.62 ਕਰੋੜ ਰੁਪਏ-ਵਿਧਾਇਕ ਰਾਏ

ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਤੇ 1.62 ਕਰੋੜ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ 65 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਿੰਕਨ ਕਾਲਜ਼ ਰੋਡ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਵਾਸਤੇ 1.62 ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਛੇਤੀ ਹੀ ਇਹ ਕੰਮ ਜੰਗੀ ਪੱਧਰ ਤੇ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਸੜਕਾਂ ਦੀ ਮੁਰੰਮਤ ਲਈ ਗ੍ਰਾਂਟ ਜਾਰੀ ਕਰਨ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।

      ਵਿਧਾਇਕ ਰਾਏ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਹਰੇਕ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਹਨ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸੁਵਿਧਾ ਲਈ ਵੱਡੀ ਪੱਧਰ ਤੇ ਸੜਕਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਤਾਂ ਜੋ ਆਵਾਜਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

      ਹਲਕਾ ਵਿਧਾਇਕ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਰੋਜ਼ਾ ਸ਼ਰੀਫ ਵਾਲੀ ਸੜਕ ਦਾ ਕੰਮ ਵੀ ਛੇਤੀ ਹੀ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਸਾਲ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਇਸ ਵਾਰ ਹੋਰ ਵਧੇਰੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਸੰਗਤ ਬਿਨਾਂ ਕਿਸੇ ਮੁਸ਼ਕਲ ਤੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਸਕੇ।

Related Articles

Leave a Reply