Skip to main content

BTV BROADCASTING

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ 12 ਸਾਲਾਂ ਬਾਅਦ ਕਾਂਗਰਸ ਦੀ ਜਿੱਤ

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ 12 ਸਾਲਾਂ ਬਾਅਦ ਕਾਂਗਰਸ ਦੀ ਜਿੱਤ

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ‘ਚ ਕਾਂਗਰਸ ਪਾਰਟੀ ਜਿੱਤ ਹਾਸਲ ਕਰਨ ‘ਚ ਕਾਮਯਾਬ ਰਹੀ ਹੈ। ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 2157 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਦੀ ਰਾਜਧਾਨੀ ਕਹੇ ਜਾਣ ਵਾਲੇ ਬਰਨਾਲਾ ਜ਼ਿਲ੍ਹੇ ਵਿੱਚ 12 ਸਾਲਾਂ ਬਾਅਦ ਕਾਂਗਰਸ ਨੇ ਜਿੱਤ ਦਾ ਝੰਡਾ ਲਹਿਰਾਇਆ ਹੈ। ਆਮ ਆਦਮੀ ਪਾਰਟੀ ਦੇ ਬਾਗੀ ਗੁਰਦੀਪ ਸਿੰਘ ਬਾਠ ਕਾਰਨ ਸੱਤਾਧਾਰੀ ਧਿਰ ਨੂੰ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਇਸ ਚੋਣ ਰਾਹੀਂ ਬੀਜੇਪੀ ਨੇ ਪੰਜਾਬ ਦੇ ਕੇਂਦਰ ਮਾਲਵੇ ਵਿੱਚ ਵੀ ਆਪਣੇ ਪੈਰ ਜਮਾ ਲਏ ਹਨ।

Related Articles

Leave a Reply