Skip to main content

BTV BROADCASTING

ਸੁਖਬੀਰ ਬਾਦਲ ਨੂੰ 2 ਦਸੰਬਰ ਨੂੰ ਹੋ ਸਕਦੀ ਹੈ ਸਜ਼ਾ

ਸੁਖਬੀਰ ਬਾਦਲ ਨੂੰ 2 ਦਸੰਬਰ ਨੂੰ ਹੋ ਸਕਦੀ ਹੈ ਸਜ਼ਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੇ ਮੁੱਦੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਪੰਚ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਬੁਲਾਇਆ ਹੈ।

ਸੰਭਾਵਨਾ ਹੈ ਕਿ ਇਸ ਦਿਨ ਜਥੇਦਾਰ ਟਕਸਾਲੀ ਐਲਾਨੇ ਗਏ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਦੇ ਸਕਦੇ ਹਨ। ਇਸ ਦੇ ਨਾਲ ਹੀ 2007 ਤੋਂ 2017 ਤੱਕ ਕੈਬਨਿਟ ਦਾ ਹਿੱਸਾ ਰਹੇ ਸਿੱਖ ਮੰਤਰੀਆਂ ਨੂੰ ਵੀ ਤਲਬ ਕੀਤਾ ਗਿਆ ਹੈ। ਇਸ ਦੌਰਾਨ ਸਾਲ 2015 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਦੀ ਅੰਤ੍ਰਿੰਗ ਕਮੇਟੀ ਅਤੇ ਕੋਰ ਕਮੇਟੀ ਦਾ ਹਿੱਸਾ ਰਹੇ ਸਾਰੇ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਪੱਤਰ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਾਰੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ। 2 ਦਸੰਬਰ ਨੂੰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

Related Articles

Leave a Reply