ਜਲੰਧਰ ਕਮਿਸ਼ਨਰੇਟ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ‘ਚ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 45 ਕਿਲੋ ਭੁੱਕੀ ਬਰਾਮਦ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ਨੇ 2 ਮੁਲਜ਼ਮਾਂ ਮਨਜੀਤ ਸਿੰਘ ਉਰਫ਼ ਮਨੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਉਮਰੇਵਾਲ ਨੇੜੇ ਮਾਤਾ ਦਾ ਮੰਦਰ, ਥਾਣਾ ਮਹਿਤਪੁਰ ਜਲੰਧਰ ਅਤੇ ਜੁਗਰਾਜ ਸਿੰਘ ਉਰਫ਼ ਜੋਗਾ ਪੁੱਤਰ ਗੁਰਨਾਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿੰਘ ਨੇ ਕੀਤੀ ਸੀ। ਇਨ੍ਹਾਂ ਕੋਲੋਂ ਕ੍ਰਮਵਾਰ 1 ਕਿਲੋ 25 ਗ੍ਰਾਮ ਹੈਰੋਇਨ ਅਤੇ 5 ਕਿਲੋ 58 ਗ੍ਰਾਮ ਅਫੀਮ ਬਰਾਮਦ ਹੋਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਨਸ਼ਾ ਤਸਕਰੀ ਗਰੋਹ ਦਾ ਸਰਗਨਾ ਇੰਦਰਜੀਤ ਸਿੰਘ ਉਰਫ਼ ਲੱਬੂ ਪੁੱਤਰ ਪਿੱਪਲ ਸਿੰਘ ਵਾਸੀ ਪਿੰਡ ਦੋਲੇਵਾਲ ਥਾਣਾ ਕੋਟ ਈਸੇ ਖਾਂ ਮੋਗਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਪੁਲੀਸ ਨੇ ਇਸ ਦੇ ਡਰਾਈਵਰ ਪ੍ਰਕਾਸ਼ ਸਿੰਘ ਉਰਫ਼ ਪਾਸ਼ਾ ਪੁੱਤਰ ਗੁਰਚਰਨ ਸਿੰਘ ਵਾਸੀ ਅੰਬੇਡਕਰ ਨਗਰ, ਗਿੱਦੜਬਾਹਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 45 ਕਿਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਕੱਦਮਾ ਨੰਬਰ 181 ਮਿਤੀ 14.08.2024 ਨੂੰ ਧਾਰਾ 21,18,29-61-85 ਐਨਡੀਪੀਐਸ ਐਕਟ ਅਧੀਨ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਧਾਰਾ 15-61-85 ਐਨਡੀਪੀਐਸ ਐਕਟ ਜੋੜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਸਥਾਰਪੂਰਵਕ ਜਾਣਕਾਰੀ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ। ਅਜੇ ਤੱਕ ਮੁਲਜ਼ਮ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ।