ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦਰਅਸਲ, ਵਿਭਾਗ ਵੱਲੋਂ ਪੇਡਾ ਅਤੇ ਸਕੂਲ ਮੁਖੀਆਂ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਪੇਡਾ ਵੱਲੋਂ ਸਕੂਲਾਂ ਵਿੱਚ ਰੂਫ ਟਾਪ ਸੋਲਰ ਪੈਨਲ ਸਿਸਟਮ ਲਗਾਏ ਗਏ ਹਨ। ਪਰ ਇਨ੍ਹਾਂ ਵਿੱਚੋਂ ਕਈ ਸਕੂਲਾਂ ਦੇ ਮੁਖੀਆਂ ਵੱਲੋਂ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੇਡਾ ਵੱਲੋਂ ਲਗਾਏ ਗਏ ਰੂਫ ਟਾਪ ਸੋਲਰ ਪੈਨਲ ਸਿਸਟਮ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ ਹਨ। ਜਿਸ ਤਹਿਤ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਛੱਤਾਂ ਉੱਪਰ ਸੋਲਰ ਪੈਨਲ ਸਿਸਟਮ ਲਗਾਏ ਗਏ ਹਨ, ਉਨ੍ਹਾਂ ਸਕੂਲਾਂ ਦੇ ਮੁਖੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੇਡਾ ਅਧਿਕਾਰੀਆਂ ਨਾਲ ਸਕੂਲ ਮੁਖੀਆਂ ਦੀਆਂ ਆਨਲਾਈਨ ਮੀਟਿੰਗਾਂ ਕੀਤੀਆਂ ਜਾਣ।