ਲੁਧਿਆਣਾ-ਚੰਡੀਗੜ੍ਹ ਦੱਖਣੀ ਬਾਈਪਾਸ ‘ਤੇ ਪਿੰਡ ਦੁੱਗਰੀ ਨੇੜੇ ਤੇਜ਼ ਰਫਤਾਰ ਕਾਰ ਦੀ ਟੱਕਰ ‘ਚ ਸਕੂਟਰ ਸਵਾਰ ਪਤੀ-ਪਤਨੀ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਉਹ ਪਿੰਡ ਆਲਮਗੀਰ ਵਿਖੇ ਆਪਣੇ ਸਹੁਰੇ ਨੂੰ ਮਿਲਣ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਹੁਸ਼ਿਆਰਾ ਪੱਟੀ, ਪਿੰਡ ਰਾਮਪੁਰ, ਥਾਣਾ ਦੋਰਾਹਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੁਖੀ ਏ.ਐਸ.ਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਹੁਸ਼ਿਆਰਾ ਪੱਤੀ ਪਿੰਡ ਰਾਮਪੁਰ (ਲੁਧਿਆਣਾ) ਨੇ ਦੋਰਾਹਾ ਪੁਲਿਸ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸਦੇ ਭਰਾ ਬਲਜੀਤ ਸਿੰਘ ਅਤੇ ਉਸਦੀ ਪਤਨੀ ਸੁਖਵਿੰਦਰ ਕੌਰ ਉਹ ਸਕੂਟਰ ‘ਤੇ ਆਪਣੇ ਸਹੁਰੇ ਪਿੰਡ ਆਲਮਗੀਰ ਜਾ ਰਿਹਾ ਸੀ। ਜਦੋਂ ਉਹ ਪਿੰਡ ਦੁੱਗਰੀ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਪੁੱਜੇ ਤਾਂ ਲੁਧਿਆਣਾ ਵਾਲੇ ਪਾਸੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫ਼ਟ ਡਿਜ਼ਾਇਰ ਕਾਰ ਦੇ ਅਣਪਛਾਤੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਉਸਦੇ ਭਰਾ ਬਲਜੀਤ ਸਿੰਘ ਨੂੰ ਓਵਰਟੇਕ ਕਰ ਲਿਆ। ਸਕੂਟਰ ਨੂੰ ਜ਼ੋਰਦਾਰ ਟੱਕਰ ਮਾਰੀ। ਇਸ ਹਾਦਸੇ ਵਿੱਚ ਬਲਜੀਤ ਸਿੰਘ ਅਤੇ ਸੁਖਵਿੰਦਰ ਕੌਰ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਉਨ੍ਹਾਂ ਦਾ ਸਕੂਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਦੋਰਾਹਾ ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਬੀਐੱਨਐੱਸ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਕਰਵਾ ਕੇ ਦੋਵੇਂ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ।